ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਯੂ.ਕੇ. ਦੀਆਂ ਸੰਗਤਾਂ ਵੱਲੋਂ ਪ੍ਰਬੰਧਕਾਂ ਦੇ ਸਹਿਯੋਗ ਸਦਕਾ ਜੈਕਾਰਿਆਂ ਦੀ ਗੂੰਜ ਨਾਲ ਸੋਨੇ ਦੇ ਪੱਤਰਿਆਂ ਦੀ ਧਵਾਈ ਦੀ ਕਾਰ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਇਹ ਸੇਵਾ ਬਾਬਾ ਮਹਿੰਦਰ ਸਿੰਘ ਯੂ.ਕੇ. ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਵੱਲੋਂ ਸੰਗਤਾਂ ਅਤੇ ਸਿੰਘ ਸਾਹਿਬਾਨਾਂ ਸਮੇਤ ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਸੀਨੀਅਰ ਅਧਿਕਾਰੀ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਹੈ।
ਸ੍ਰੀ ਦਰਬਾਰ ਸਾਹਿਬ ਵਿਖੇ ਸੋਨੇ ਦੇ ਪੱਤਰਿਆਂ ਦੀ ਧਵਾਈ ਦੀ ਕਾਰ ਸੇਵਾ ਹੋਈ ਸ਼ੁਰੂ

Leave a Comment Leave a Comment
