‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਹੋਣਗੇ ਸ਼ਾਮਲ
ਅੱਜ ਲੁਧਿਆਣਾ ਵਿਖੇ ਆਮ ਆਦਮੀ ਪਾਰਟੀ ਦੀ ਰੈਲੀ ਹੋਵੇਗੀ ਜਿਸ ਦੌਰਾਨ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੀ. ਐੱਮ. ਭਗਵੰਤ ਮਾਨ ਵੀ ਸ਼ਾਮਲ ਹੋਣਗੇ। ਜਾਣਕਾਰੀ ਅਨੁਸਾਰ ਇਸ ਦੌਰਾਨ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੀ. ਐੱਮ. ਭਗਵੰਤ ਮਾਨ ਸਿਵਲ ਹਸਪਤਾਲ ਦੇ ਅਪਗ੍ਰੇਡੇਸ਼ਨ ਦੇ ਕੰਮ ਦਾ ਉਦਘਾਟਨ ਕਰਨਗੇ ਅਤੇ ਹਸਪਤਾਲ ਦੇ ਵਾਰਡਾਂ ਦਾ ਵੀ ਦੌਰਾ ਕਰਨਗੇ। ਇਸ ਸੰਬੰਧੀ ਪੁਲਿਸ ਵਿਭਾਗ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

