ਦੋ-ਚਾਰ ਦਿਨਾਂ ਤੱਕ ਮੁੜ ਸੰਭਾਲਣਗੇ ਐਸ.ਜੀ.ਪੀ.ਸੀ. ਦੇ ਪ੍ਰਧਾਨ ਵਜੋਂ ਅਹੁੱਦਾ
ਸਾਬਕਾ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਸਤੀਫ਼ਾ ਵਾਪਸ ਲੈਣ ਸੰਬੰਧੀ ਮਨਾਉਣ ਲਈ ਉਹਨਾਂ ਦੇ ਗ੍ਰਹਿ ਵਿਖੇ ਪੁੱਜੇ ਸਨ ਜਿਸ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਨੇ ਅਸਤੀਫ਼ਾ ਵਾਪਸ ਲੈਣ ਦਾ ਫੈਸਲਾ ਲਿਆ ਹੈ। ਉਹਨਾਂ ਵੱਲੋਂ ਅਗਲੇ ਦੋ ਤੋਂ ਚਾਰ ਦਿਨਾਂ ਤੱਕ ਐਸ.ਜੀ.ਪੀ.ਸੀ. ਦੇ ਪ੍ਰਧਾਨ ਵਜੋਂ ਅਹੁੱਦਾ ਸੰਭਾਲਿਆ ਜਾਵੇਗਾ। ਇਸ ਤੋਂ ਪਹਿਲਾਂ ਉਹਨਾਂ ਨੂੰ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਵਲੋਂ ਵੀ ਅਸਤੀਫ਼ਾ ਵਾਪਸ ਲੈਣ ਸੰਬੰਧੀ ਅਪੀਲ ਕੀਤੀ ਗਈ ਸੀ। ਇਸ ਫੈਸਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਸਮੇਤ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਖੁਸ਼ੀ ਪ੍ਰਗਟ ਕਰਦਿਆਂ ਉਹਨਾਂ ਦਾ ਇਸ ਅਹੁੱਦੇ ਲਈ ਸਵਾਗਤ ਕੀਤਾ ਹੈ।

