ਪੁਲਿਸ ਨੇ ਧਰਮਿੰਦਰ ਸਿੰਘ ਉਰਫ਼ ਸੋਨੂੰ ਨੂੰ 8.084 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਧਰਮਿੰਦਰ ਸਿੰਘ ਉਰਫ਼ ਸੋਨੂੰ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਗ੍ਰਿਫਤਾਰੀ ਦੌਰਾਨ ਇਸ ਮੁਲਜ਼ਮ ਪਾਸੋਂ 8.084 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਡੀ.ਜੀ.ਪੀ. ਪੰਜਾਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਇਸ ਵਿਅਕਤੀ ਦੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨਾਲ ਸੰਪਰਕ ਸਨ ਅਤੇ ਉਹਨਾਂ ਦੱਸਿਆ ਕਿ ਇਹ ਦੋਸ਼ੀ ਅਜਨਾਲਾ ਸੈਕਟਰ ਦੀ ਵਰਤੋਂ ਡਰੋਨ ਰਾਹੀਂ ਖੇਪ ਸੁੱਟਣ ਲਈ ਕਰ ਰਿਹਾ ਸੀ। ਇਸ ਦੋਸ਼ੀ ਕੋਲੋਂ ਇੱਕ ਪਿਸਤੌਲ, 30 ਬੋਰ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

