“ਜਿਸ ਤਰ੍ਹਾਂ ਕਿਸਾਨਾਂ ’ਤੇ ਅੱਤਿਆਚਾਰ ਕੀਤੇ ਗਏ ਹਨ, ਮੈਂ ਇਸ ਦੀ ਨਿੰਦਾ ਕਰਦਾ ਹਾਂ!”
ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਕਿਸਾਨਾਂ ਦੇ ਧਰਨੇ ਨੂੰ ਹਟਾਏ ਜਾਣ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਿਆਨ ਦਿੰਦਿਆਂ ਕਿਹਾ ਹੈ ਕਿ ਜਿਸ ਤਰ੍ਹਾਂ ਕਿਸਾਨਾਂ ’ਤੇ ਅੱਤਿਆਚਾਰ ਕੀਤੇ ਗਏ ਹਨ, ਮੈਂ ਇਸ ਦੀ ਨਿੰਦਾ ਕਰਦਾ ਹਾਂ ਇਸਦੇ ਨਾਲ ਹੀ ਉਹਨਾਂ ਕਿਹਾ ਕਿ ਜੋ ਸਰਕਾਰਾਂ ਕਹਿੰਦਿਆਂ ਸਨ ਕਿ ਕਿਸਾਨ ਸਾਡੇ ਸ਼ੁਭਚਿੰਤਕ ਹਨ, ਦਾ ਅਸਲੀ ਚਿਹਰਾ ਸਭ ਦੇ ਸਾਹਮਣੇ ਆ ਗਿਆ ਹੈ। ਭਗਵੰਤ ਮਾਨ ਦੀ ਸਰਕਾਰ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕਿਸਾਨਾਂ ਨਾਲ ਅੱਤਿਆਚਾਰ ਕੀਤਾ ਗਿਆ ਹੈ। ਨਾਲ ਹੀ ਦੱਸ ਦਈਏ ਕਿ ਇਸਦੇ ਚੱਲਦਿਆਂ ਰਾਜਾ ਵੜਿੰਗ ਅਤੇ ਪੰਜਾਬ ਕਾਂਗਰਸ ਦੇ ਹੋਰਨਾਂ ਸੰਸਦ ਮੈਂਬਰਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ ਹੈ।

