ਕਿਹਾ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤਾ ਗਿਆ ਹੈ ਵੱਡਾ ਧੋਖਾ
ਅੱਜ ਪੰਜਾਬ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਹੋ ਗਈ ਹੈ ਜਿਸਦੇ ਚੱਲਦਿਆਂ ਪੰਜਾਬ ਭਵਨ ਦੇ ਬਾਹਰ ਕਾਂਗਰਸ ਵੱਲੋ ਹੱਥ ’ਚ ਤਖ਼ਤੀਆਂ ਫੜ੍ਹ ਕੇ ਰੋਸ ਪ੍ਰਦਸ਼ਨ ਕੀਤਾ ਜਾ ਰਿਹਾ ਹੈ। ਜਿਸ ਦੌਰਾਨ ਉਹਨਾਂ ਦਾ ਕਹਿਣਾ ਹੈ ਕਿ ਬਾਰਡਰ ਕਿਸਾਨਾਂ ਵੱਲੋਂ ਨਹੀਂ ਹਰਿਆਣਾ ਸਰਕਾਰ ਵੱਲੋਂ ਰੋਕੇ ਗਏ ਸਨ ਤੇ ਸਰਕਾਰ ਨੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਹੈ। ਉਹਨਾਂ ਅੱਗੇ ਕਿਹਾ ਕਿ ਜਦ ਸਰਕਾਰ ਨੂੰ ਕਿਸਾਨਾਂ ਦੀ ਲੋੜ ਸੀ ਤਾਂ ਉਨ੍ਹਾਂ ਨੂੰ ਧਰਨਾ ਲਗਾਉਣ ਦੇ ਦਿੱਤਾ ਗਿਆ ਸੀ।

