ਸਵੇਰੇ 11 ਵਜੇ ਸ਼ੁਰੂ ਹੋਵੇਗੀ ਸੈਸ਼ਨ ਦੀ ਕਾਰਵਾਈ
28 ਮਾਰਚ ਤੱਕ ਇਹ ਸੈਸ਼ਨ ਰਹੇਗਾ ਜਾਰੀ
ਅੱਜ ਤੋਂ ਪੰਜਾਬ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਹੋਵੇਗੀ। ਜਾਣਕਾਰੀ ਅਨੁਸਾਰ ਸੰਸਦ ਵਿੱਚ ਸ਼ਾਮਲ ਹੋਣ ਲਈ ਸਾਰੇ ਮੈਂਬਰਾਂ ਨੂੰ ਸਵੇਰੇ 10:50 ਵਜੇ ਤੱਕ ਅਸੈਂਬਲੀ ‘ਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਗਏ ਹਨ। ਦੱਸ ਦਈਏ ਕਿ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਇਸ ਸੈਸ਼ਨ ਦੀ ਸ਼ੁਰੂਆਤ ਹੋਵੇਗੀ। 26 ਮਾਰਚ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਜਟ ਪੇਸ਼ ਕਰਨਗੇ, ਜਿਸ ਤੋਂ ਬਾਅਦ ਅਗਲਾ ਦੋ ਦਿਨ ਬਜਟ ‘ਤੇ ਵਿਚਾਰ-ਚਰਚਾ ਪੇਸ਼ ਕੀਤੀ ਜਾਵੇਗੀ। ਇਹ ਬਜਟ ਸੈਸ਼ਨ 28 ਮਾਰਚ ਤੱਕ ਚੱਲੇਗਾ।

