ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਵੱਡਾ ਬਿਆਨ ਕਰਦਿਆਂ ਕੈਨੇਡਾ ‘ਚ 28 ਅਪ੍ਰੈਲ ਨੂੰ ਫੈਡਰਲ ਚੋਣਾਂ ਹੋਣ ਦਾ ਐਲਾਨ ਕੀਤਾ ਹੈ। ਇਸ ਬਾਰੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਉਨ੍ਹਾਂ ਨੂੰ ਅਮਰੀਕੀ ਰਾਸ਼ਟਰਪਤੀ ਟਰੰਪ ਦੇ ਅਮਰੀਕਾ ਫਸਟ ਏਜੰਡੇ ਦਾ ਮੁਕਾਬਲਾ ਕਰਨ ਲਈ ਅਤੇ ਅਮਰੀਕਾ ਦੇ ਮੁਕਾਬਲੇ ਕੈਨੇਡਾ ਦੇ ਅਰਥ ਵਿਵਸਥਾ ਦੇ ਮੁੜ ਨਿਰਮਾਣ ਅਤੇ ਵਿਭਿੰਨਤਾ ਲਈ ਇੱਕ ਮਜ਼ਬੂਤ ਫਤਵੇ ਦੀ ਲੋੜ ਹੈ। ਇਸਦੇ ਨਾਲ ਹੀ ਉਹਨਾਂ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਦਾ ਮੰਨਣਾ ਹੈ ਕਿ ਕੈਨੇਡਾ ਕੋਈ ਦੇਸ਼ ਨਹੀਂ ਹੈ ਅਤੇ ਸਾਡੇ ਦੇਸ਼ ਦੇ ਮਾਲਕ ਬਣਨ ਲਈ ਉਹ ਸਾਡੇ ਦੇਸ਼ ਨੂੰ ਤੋੜਨ ਦੀ ਕੋਸ਼ਿਸ਼ ਕਰ ਰਿਹਾ ਹੈ, ਪਰ ਅਸੀਂ ਅਜਿਹਾ ਨਹੀਂ ਹੋਣ ਦੇਵਾਂਗੇ।

