ਜਾਣਕਾਰੀ ਅਨੁਸਾਰ ਜੰਮੂ ਦੇ ਕਠੂਆ ‘ਚ ਸੁਰੱਖਿਆ ਬਲਾਂ ਨੂੰ ਇਲਾਕੇ ਵਿੱਚ ਚਾਰ ਤੋਂ ਪੰਜ ਅਤਿਵਾਦੀਆਂ ਦੇ ਹੋਣ ਦੀ ਖ਼ਬਰ ਮਿਲੀ ਸੀ ਜਿਸ ਉਪਰੰਤ ਇਸ ਇਲਾਕੇ ‘ਚ ਐਤਵਾਰ ਸ਼ਾਮ ਨੂੰ ਮੁਕਾਬਲਾ ਸ਼ੁਰੂ ਹੋਇਆ ਸੀ ਜੋ ਕਿ ਤਿੰਨ ਘੰਟੇ ਲਗਾਤਾਰ ਚੱਲਿਆ। ਇਸ ਦੌਰਾਨ ਇੱਕ ਬੱਚੀ ਗੋਲੀ ਲੱਗਣ ਕਾਰਨ ਜਖ਼ਮੀ ਹੋ ਗਈ ਸੀ। ਅੱਜ ਸਵੇਰ ਹੁੰਦੇ ਸੁਰੱਖਿਆ ਬਲਾਂ ਵੱਲੋਂ ਇਲਾਕੇ ਦੀ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਘੇਰਾਬੰਦੀ ਕਰ ਲਈ ਹੈ।

