ਅੱਜ ਦੁਬਾਰਾ ਪੇਸ਼ ਕੀਤਾ ਗਿਆ ਅਜਨਾਲਾ ਅਦਾਲਤ ‘ਚ, ਮਿਲਿਆ ਤਿੰਨ ਦਿਨਾਂ ਦਾ ਰਿਮਾਂਡ
ਕੁੱਝ ਦਿਨ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ, ਗੁਰਦੀਪ ਸਿੰਘ, ਹਰਜੀਤ ਸਿੰਘ, ਬਸੰਤ ਸਿੰਘ, ਭਗਵੰਤ ਸਿੰਘ, ਦਿਲਜੀਤ ਸਿੰਘ, ਕੁਲਵੰਤ ਸਿੰਘ ਅਤੇ ਬਲਵੰਤ ਸਿੰਘ ਨੂੰ 21 ਮਾਰਚ ਨੂੰ ਪੁਲਿਸ ਵੱਲੋਂ ਪੇਸ਼ ਕਰਨ ‘ਤੇ ਅਜਨਾਲਾ ਕੋਰਟ ਵੱਲੋਂ ਚਾਰ ਦਿਨਾਂ ਦਾ ਰਿਮਾਂਡ ਮਿਲਿਆ ਸੀ, ਜੋ ਅੱਜ ਖਤਮ ਹੋ ਗਿਆ ਹੈ। ਇਸਦੇ ਚੱਲਦਿਆਂ ਅੱਜ ਪੁਲਿਸ ਉਹਨਾਂ ਨੂੰ ਦੁਬਾਰਾ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਜਿਸ ਦੌਰਾਨ ਉਹਨਾਂ ਨੂੰ ਅਦਾਲਤ ਵੱਲੋਂ ਤਿੰਨ ਦਿਨਾਂ ਦਾ ਰਿਮਾਂਡ ਦਿੱਤਾ ਗਿਆ ਹੈ।

