22 ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਹਕੀਕਤ ‘ਚ ਲਿਆਉਣ ਲਈ ਕੀਤੇ ਜਾਣ ਫੰਡ ਅਲਾਟ
ਹਰਸਿਮਰਤ ਕੌਰ ਬਾਦਲ ਨੇ ਸੰਸਦ ‘ਚ ਆਪਣਾ ਪ੍ਰਸਤਾਵ ਰੱਖਦਿਆਂ ਕਿਹਾ ਹੈ ਕਿ ਪੰਜਾਬ ਨਾਲ ਫ਼ਰਕ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਪਿੱਛਲੇ ਪੰਜ ਸਾਲਾਂ ਤੋਂ ਧਰਨੇ ਲਗਾਏ ਜਾ ਰਹੇ ਹਨ ਫਿਰ ਵੀ ਉਹਨਾਂ ਦੀਆਂ ਮੰਗਾਂ ਬਾਰੇ ਬਜਟ ਵਿੱਚ ਜਿਕਰ ਨਹੀਂ ਕੀਤਾ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਸਾਰੀਆਂ 22 ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਹਕੀਕਤ ਬਦਲਣ ਲਈ ਫੰਡ ਅਲਾਟ ਕੀਤੇ ਜਾਣੇ ਚਾਹੀਦੇ ਹਨ। ਇਸਦੇ ਨਾਲ ਹੀ ਉਹਨਾਂ ਨੇ ਸਵਾਲ ਉਠਾਇਆ ਕਿ ਸੈਕੰਡਰੀ ਅਤੇ ਉੱਚ ਸਿੱਖਿਆ ਵਾਲੇ ਬੇਰੁਜ਼ਗਾਰ ਨੌਜਵਾਨਾਂ ਦੀ ਪ੍ਰਤੀਸ਼ਤਤਾ 2002 ਜੋ 35 ਪ੍ਰਤੀਸ਼ਤ ਸੀ ਹੁਣ ਵੱਧ ਕੇ 2022 ‘ਚ 65 ਪ੍ਰਤੀਸ਼ਤ ਕਿਵੇਂ ਹੋ ਗਈ ਹੈ।

