ਜਲੰਧਰ ਦੇ ਪਿੰਡ ਰਾਏਪੁਰ ਰਸੂਲਪੁਰ ਤੋਂ ਭਿਆਨਕ ਖ਼ਬਰ ਸਾਹਮਣੇ ਆਈ ਹੈ ਜਿਸ ਵਿੱਚ ਘਰ ਦੀ ਵੰਡ ਦੇ ਚੱਲਦਿਆਂ ਦੋ ਭਰਾਵਾਂ ਵਿੱਚ ਲੜਾਈ ਹੋਈ ਇਸ ਦੌਰਾਨ ਇੱਕ ਭਰਾ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਰਬਜੀਤ ਸਿੰਘ ਵਜੋਂ ਹੋਈ ਹੈ। ਮੁਲਜ਼ਮ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ ਜਿਸਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

