ਅੱਜ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਭਾਰਤਮਾਲਾ ਰੋਡ ‘ਤੇ ਤੜਕਸਾਰ ਹਾਦਸਾ ਵਾਪਰਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮਾਂ ਦੀ ਟੀਮ ਬਵਾਲੀ ਇਲਾਕੇ ਦੇ ਵੇਡਿੰਗ ਖੇੜਾ ‘ਚ ਕਿਸੇ ਮਾਮਲੇ ਦੀ ਜਾਂਚ ਕਰਨ ਲਈ ਜਾ ਰਹੀ ਸੀ। ਜਿਸ ਦੌਰਾਨ ਜਦ ਪੁਲਿਸ ਅਧਿਕਾਰੀਆਂ ਦੀ ਕਾਰ ਵੇਡਿੰਗ ਖੇੜਾ ਨੇੜੇ ਪਹੁੰਚੀ ਤਾਂ ਕਿਸੇ ਅਣਪਛਾਤੇ ਵਾਹਨ ਨਾਲ ਟਕਰਾਉਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਉਪਰੰਤ ਤਿੰਨ ਪੁਲਿਸ ਮੁਲਾਜ਼ਮਾਂ ਦੀ ਮੌਕੇ ‘ਤੇ ਮੌਤ ਹੋ ਗਈ ਅਤੇ ਇੱਕ ਪੁਲਿਸ ਮੁਲਾਜ਼ਮ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਦਸਾਗ੍ਰਸਤ ਹੋਈ ਗੱਡੀ ਪੂਰੀ ਤਰਾਂ ਚਕਨਾਚੂਰ ਹੋ ਗਈ ਹੈ। ਪੁਲਿਸ ਟੀਮ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਹਰਿਆਣਾ, ਸਿਰਸਾ ਜ਼ਿਲ੍ਹਾ: ਗੁਜਰਾਤ ਪੁਲਿਸ ਮੁਲਾਜ਼ਮਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
