ਪੰਜਾਬ ਬਜਟ 2025-26 ਦੌਰਾਨ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ‘ਚ ਖੇਡਾਂ ਲਈ ‘ਖੇਡਦਾ ਪੰਜਾਬ ਬਦਲਦਾ ਪੰਜਾਬ’ ਸਕੀਮ ਲਾਂਚ ਕੀਤੀ ਹੈ। ਜਿਸ ਲਈ 979 ਕਰੋੜ ਰੁਪਏ ਦਾ ਬਜਟ ਜਾਰੀ ਕੀਤਾ ਗਿਆ ਹੈ। ਇਸ ਦੇ ਚੱਲਦਿਆਂ ਹਰ ਪਿੰਡ ਵਿੱਚ ਖੇਡ ਦੇ ਮੈਦਾਨ ਅਤੇ ਜਿੰਮ ਬਣਾਏ ਜਾਣਗੇ ਅਤੇ ਪੰਜਾਬ ’ਚ 3 ਹਜ਼ਾਰ ਇਨਡੋਰ ਸਟੇਡੀਅਮਾਂ ਦੀ ਉਸਾਰੀ ਕੀਤੀ ਜਾਵੇਗੀ।

