ਪੰਜਾਬ ਬਜਟ 2025-26 ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡਾਂ ਦੇ ਵਿਕਾਸ ਲਈ ਬਿਆਨ ਕਰਦਿਆਂ ਕਿਹਾ ਹੈ ਕਿ ਪੰਜਾਬ ‘ਚ ‘ਬਦਲਦੇ ਪਿੰਡ ਬਦਲਦਾ ਪੰਜਾਬ’ ਮੁਹਿੰਮ ਲਾਗੂ ਕੀਤੀ ਜਾਵੇਗੀ। ਜਿਸ ਦੌਰਾਨ 2 ਸਾਲਾਂ ‘ਚ 12,581 ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ। ਇਸ ਮੁਹਿੰਮ ‘ਚ 5 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾਣਗੇ।

