ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ ਜਾਵੇਗੀ। ਦੱਸ ਦਈਏ ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵੱਲੋਂ ਹਿਰਾਸਤ ‘ਚ ਲਏ ਜਾਣ ਦੇ ਮਾਮਲੇ ‘ਤੇ ਚਰਚਾ ਕੀਤੀ ਜਾਵੇਗੀ। ਨਾਲ ਹੀ ਦੱਸ ਦਈਏ ਕਿ ਪੁਲਿਸ ਨੇ ਕਿਹਾ ਸੀ ਕਿ ਡੱਲੇਵਾਲ ਨੂੰ ਹਿਰਾਸਤ ‘ਚ ਨਹੀਂ ਲਿਆ ਗਿਆ ਹੈ ਪਰ ਉਸਨੂੰ ਪਟਿਆਲਾ ਦੇ ਇੱਕ ਨਿਜੀ ਹਸਪਤਾਲ ਵਿੱਚ ਰੱਖਿਆ ਗਿਆ ਸੀ। ਜਿਸ ਦੌਰਾਨ ਅਦਾਲਤ ਦਾ ਹੁਕਮ ਸੀ ਕਿ ਉਸ ਨੂੰ ਪਰਿਵਾਰਕ ਮੈਂਬਰਾਂ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ।

