‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਤਰਨਤਾਰਨ ਤੋਂ ਮੌਜੂਦਾ ਸੰਸਦ ਮੈਂਬਰ ਅਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਵਰਿੰਦਰ ਸਿੰਘ ਫ਼ੌਜੀ ਨੂੰ ਥਾਣਾ ਅਜਨਾਲਾ ਹਿੰਸਾ ਮਾਮਲੇ ਸੰਬੰਧੀ ਦਰਜ ਮੁਕਦਮਾ ਨੰਬਰ 39 ‘ਚ ਰਸਮੀ ਤੌਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਸ ਉਪਰੰਤ ਅੱਜ ਉਹਨਾਂ ਨੂੰ ਅਜਨਾਲਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਜਿਸ ਦੌਰਾਨ ਉਹਨਾਂ ਨੂੰ 5 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

