ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੀ ਕੋਚ ਫੈਕਟਰੀ ਦੇ ਬਾਹਰ ਪ੍ਰਵਾਸੀ ਮਜਦੂਰਾਂ ਦੀਆਂ ਝੁੱਗੀਆਂ ਨੂੰ ਅਚਾਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਿਸ ਦੌਰਾਨ 100 ਦੇ ਕਰੀਬ ਝੁੱਗੀਆਂ ਸੜ੍ਹ ਕੇ ਸੁਆਹ ਹੋ ਗਈਆਂ ਹਨ। ਮੌਕੇ ‘ਤੇ ਪੁੱਜੀਆਂ 5 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਪਰੰਤੂ ਇਸ ਦੌਰਾਨ ਲੋਕਾਂ ਦੇ ਕਾਫ਼ੀ ਸਮਾਨ ਦਾ ਨੁਕਸਾਨ ਹੋਇਆ ਹੈ। ਇਸ ਬਾਰੇ ਪ੍ਰਵਾਸੀ ਮਜਦੂਰਾਂ ਦਾ ਕਹਿਣਾ ਹੈ ਕਿ ਇਹ ਅੱਗ ਪਿਛਲੇ ਦੋ ਸਾਲਾਂ ‘ਚ ਤੀਸਰੀ ਵਾਰ ਲੱਗੀ ਹੈ ਜਿਸਦਾ ਅਜੇ ਤੱਕ ਕੋਈ ਅਸਲ ਕਾਰਨ ਪਤਾ ਨਹੀਂ ਲੱਗ ਸਕਿਆ ਹੈ। ਨਾਲ ਹੀ ਦੱਸ ਦਈਏ ਕਿ ਇਸ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।

