ਲੁਧਿਆਣਾ ਦੇ ਬੱਸ ਸਟੈਂਡ ਤੋਂ ਫਿਰੋਜ਼ਪੁਰ ਜਾਣ ਵਾਲੇ ਪੁੱਲ ‘ਤੇ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਇੱਕ CO2 ਗੈਸ ਨਾਲ ਭਰਿਆ ਟੈਂਕਰ ਅਚਾਨਕ ਇਸ ਜਗ੍ਹਾ ‘ਤੇ ਪਲਟ ਗਿਆ ਅਤੇ CO2 ਗੈਸ ਲੀਕ ਹੋ ਗਈ ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ‘ਚ ਮੁਸ਼ਕਿਲ ਹੋ ਰਹੀ ਹੈ। ਮੌਕੇ ‘ਤੇ ਪੁੱਜੀ ਪੁਲਿਸ ਪ੍ਰਸ਼ਾਸਨ ਵੱਲੋਂ ਗੈਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

