ਜਾਣਕਾਰੀ ਅਨੁਸਾਰ ਫਿਲੌਰ ਵਿਖੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ‘ਤੇ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਖਾਲਿਸਤਾਨੀ ਨਾਅਰੇ ਲਿਖ ਕੇ ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਉੱਤੇ ਦਲਿਤ ਭਾਈਚਾਰੇ ਦਾ ਕਹਿਣਾ ਹੈ ਕਿ ਅਸੀਂ ਇਸ ਘਟਨਾ ਦੀ ਸਖ਼ਤ ਨਿੰਦਾ ਕਰਦੇ ਹਾਂ ਅਤੇ ਉਹਨਾਂ ਕਿਹਾ ਹੈ ਕਿ ਜੇਕਰ ਅਜਿਹਾ ਆਉਣ ਵਾਲੇ ਸਮੇਂ ਵਿੱਚ ਦੁਬਾਰਾ ਹੁੰਦਾ ਹੈ ਤਾਂ ਸਾਡੇ ਵੱਲੋਂ ਇਸਦਾ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਇਸਦੇ ਨਾਲ ਹੀ ਉਹਨਾਂ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਘਟਨਾ ਦੀ ਸੀ.ਸੀ.ਟੀ.ਵੀ. ਫੁਟੇਜ ਚੈੱਕ ਕਰਨ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ।
ਫਿਲੌਰ ‘ਚ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦਾ ਹੋਇਆ ਅਪਮਾਨ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
