ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਟ੍ਰੈਵਲ ਏਜੰਟਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ 50 ਏਜੰਟਾਂ ਦੇ ਲਾਇਸੈਂਸ ਰੱਦ ਕੀਤੇ ਹਨ। ਦੱਸ ਦਈਏ ਕਿ ਡਿਪਟੀ ਕਮਿਸ਼ਨਰ ਵੱਲੋਂ ਲਾਇਸੈਂਸ ਰੀ-ਨਿਊ ਕਰਵਾਉਣ ਸੰਬੰਧੀ 271 ਟ੍ਰੈਵਲ ਏਜੰਟਾਂ ਨੂੰ ਫਰਵਰੀ ਮਹੀਨੇ ਵਿੱਚ ਨੋਟਿਸ ਜਾਰੀ ਕੀਤਾ ਗਿਆ ਸੀ ਪਰੰਤੂ ਫਿਰ ਵੀ ਉਹਨਾਂ ਵੱਲੋਂ ਕੋਈ ਕਾਰਵਾਈ ਨਾ ਹੋਣ ਦੀ ਸੂਰਤ ਵਿੱਚ ਅੱਜ ਪ੍ਰਸ਼ਾਸਨ ਵੱਲੋਂ 50 ਏਜੰਟਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ।

