ਮਈ ‘ਚ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਹੋਵੇਗੀ ਸ਼ੁਰੂਆਤ
ਪੰਜਾਬ ਸਰਕਾਰ ਦੇ ਨਵੇਂ ਐਲਾਨ ਅਨੁਸਾਰ 50 ਤੋਂ ਵੱਧ ਉਮਰ ਦੇ ਲੋਕਾਂ ਲਈ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਪ੍ਰਗਟਾਵਾ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਮਈ ‘ਚ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ ਹੋਵੇਗੀ। ਜਿਸ ਲਈ ਅਪ੍ਰੈਲ ਦੇ ਆਖ਼ਰੀ ਹਫਤੇ ‘ਚ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਦੱਸ ਦਈਏ ਕਿ ਇਸ ਯਾਤਰਾ ਦੌਰਾਨ ਸਰਕਾਰ ਵੱਲੋਂ ਖਾਣ ਪੀਣ ਅਤੇ ਏਅਰ ਕੰਡੀਸ਼ਨ ਦਾ ਪ੍ਰਬੰਧ ਕੀਤਾ ਜਾਵੇਗਾ।

