ਪੰਥਕ ਮਾਮਲਿਆਂ ’ਤੇ ਵਿਚਾਰ ਕਰਨ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਦੀ ਸ਼ੁਰੂਆਤ ਹੋ ਗਈ ਹੈ। ਜਾਣਕਾਰੀ ਅਨੁਸਾਰ ਇਸ ਦੌਰਾਨ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਸੰਬੰਧੀ, ਪੰਥਕ, ਧਾਰਮਿਕ ਤੇ ਸਮਾਜਿਕ ਮਾਮਲਿਆਂ ਉੱਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਨਾਲ ਹੀ ਦੱਸ ਦਈਏ ਕਿ ਇਸ ਇਕੱਤਰਤਾ ਦੌਰਾਨ ਜਥੇਦਾਰ ਕੁਲਦੀਪ ਸਿੰਘ ਗੜਗੱਜ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਿਆਨੀ ਮੰਗਲ ਸਿੰਘ ਸ਼ਾਮਲ ਹੋਏ ਹਨ।

