ਜਾਣਕਾਰੀ ਅਨੁਸਾਰ ਅੰਮ੍ਰਿਤਸਰ ‘ਚ 12 ਅਪ੍ਰੈਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ ਹੋਵੇਗੀ ਯਾਨੀ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਵਿਸਾਖੀ ਤੋਂ ਪਹਿਲਾਂ ਨਵਾਂ ਪ੍ਰਧਾਨ ਮਿਲੇਗਾ। ਦੱਸ ਦਈਏ ਕਿ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ‘ਚ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਸੀ ਜਿਸ ਦੌਰਾਨ ਇਹ ਫੈਸਲਾ ਲਿਆ ਗਿਆ ਹੈ।

