ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਦੇ ਪਿੰਡ ਬਸੀ ਗੁਲਾਮ ਹੁਸੈਨ ਦੇ 26 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਦੀ ਦੁਬਈ ਵਿਖੇ ਮੌਤ ਹੋ ਗਈ ਹੈ। ਦੱਸ ਦਈਏ ਕਿ ਮ੍ਰਿਤਕ ਕੁੱਝ ਚਿਰ ਪਹਿਲਾਂ ਹੀ ਦੁਬਈ ਵਿਖੇ ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ। ਮ੍ਰਿਤਕ ਦੇ ਪਿਤਾ ਨੇ ਕੰਪਨੀ ‘ਤੇ ਦੋਸ਼ ਲਗਾਏ ਹਨ ਅਤੇ ਇਨਸਾਫ ਲਈ ਗੁਹਾਰ ਲਗਾਈ ਹੈ।

