ਜਾਣਕਾਰੀ ਅਨੁਸਾਰ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 25 ਮਈ ਨੂੰ ਖੁੱਲਣ ਜਾ ਰਹੇ ਹਨ। ਇਸਦੇ ਚੱਲਦਿਆਂ ਅੱਜ ਤੋਂ ਭਾਰਤੀ ਫੌਜੀਆਂ ਵੱਲੋਂ ਗੋਬਿੰਦਘਾਟ ਤੋਂ ਸ੍ਰੀ ਹੇਮਕੁੰਟ ਸਾਹਿਬ ਤੱਕ ਜਾਣ ਵਾਲੇ ਰਾਸਤੇ ਤੋਂ ਬਰਫ਼ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ 22 ਮਈ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਿਸ਼ੀਕੇਸ਼ ਤੋਂ ਪਹਿਲਾ ਜੱਥਾ ਸ੍ਰੀ ਹੇਮਕੁੰਟ ਸਾਹਿਬ ਲਈ ਰਵਾਨਾ ਹੋਵੇਗਾ। ਸ਼ੁਰੂਆਤੀ ਦਿਨਾਂ ਵਿੱਚ ਕੇਵਲ 3500 ਸ਼ਰਧਾਲੂਆਂ ਨੂੰ ਹੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਦੀ ਇਜਾਜ਼ਤ ਹੋਵੇਗੀ।
ਸ੍ਰੀ ਹੇਮਕੁੰਟ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
