ਤਰਨਤਾਰਨ ਜ਼ਿਲ੍ਹੇ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ 17 ਅਪ੍ਰੈਲ ਨੂੰ ਪੰਜਾਬ ਪੁਲਿਸ ਨੇ ਐਂਟੀ ਗੈਂਗਸਟਰ ਟਾਸਕ ਫੋਰਸ ਨਾਲ ਇੱਕ ਸਾਂਝੇ ਅਭਿਆਨ ਦੌਰਾਨ ਇੱਕ ਸਾਥੀ ਨੂੰ ਗ੍ਰਿਫਤਾਰ ਕੀਤਾ ਸੀ ਜਿਸ ਤੋਂ ਬਾਅਦ ਇਹਨਾਂ ਬਦਮਾਸ਼ਾਂ ਦੇ ਠਿਕਾਣੇ ਦਾ ਪਤਾ ਲਗਾਇਆ ਗਿਆ ਸੀ ਜਦ ਪੁਲਿਸ ਉਸ ਦੱਸੀ ਥਾਂ ‘ਤੇ ਪੁੱਜੀ ਤਾਂ ਉਹਨਾਂ ਵੱਲੋਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਜਿਸਦੀ ਜਵਾਬੀ ਕਾਰਵਾਈ ਦੌਰਾਨ ਜਦ ਪੁਲਿਸ ਵੱਲੋਂ ਗੋਲੀਆਂ ਚਲਾਈਆਂ ਗਈਆਂ ਤਾਂ ਗੈਂਗਸਟਰਾਂ ਦੇ ਚਾਰ ਗੋਲੀਆਂ ਲੱਗਿਆਂ ਅਤੇ ਉਹ ਜਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਹਨਾਂ ਗੈਂਗਸਟਰਾਂ ਦੇ ਇੱਕ ਸੱਤਾ ਨੌਸ਼ਹਿਰਾ ਗੈਂਗ ਨਾਲ ਸੰਬੰਧ ਹਨ।
ਤਰਨਤਾਰਨ ਜ਼ਿਲ੍ਹੇ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਐਨਕਾਊਂਟਰ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
