ਜਾਣਕਾਰੀ ਅਨੁਸਾਰ ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ‘ਚ ਅੱਜ ਤੜਕਸਾਰ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਸ਼ੁਰੂ ਹੋ ਗਿਆ ਹੈ। ਦੱਸ ਦਈਏ ਕਿ ਪਹਿਲਾਂ ਪਾਕਿਸਤਾਨੀ ਫੌਜ ਵੱਲੋਂ ਕੰਟਰੋਲ ਰੇਖਾ (ਐਲ.ਓ.ਸੀ.) ਦੇ ਨਾਲ ਕਈ ਇਲਾਕਿਆਂ ‘ਚ ਗੋਲੀਬਾਰੀ ਕੀਤੀ ਸੀ ਜਿਸ ਉਪਰੰਤ ਫੌਜ ਨੇ ਇਸ ਦਾ ਤੁਰੰਤ ਜਵਾਬ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮੁਕਾਬਲਾ ਕੁਲਨਾਰ ਇਲਾਕੇ ‘ਚ ਹੋਇਆ ਹੈ ਜਿੱਥੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਫੌਜ ਅਤੇ ਪੁਲਿਸ ਨੂੰ ਮਿਲੀ ਸੀ ਜਿਸ ਦੇ ਆਧਾਰ ‘ਤੇ ਤਲਾਸ਼ੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ। ਨਾਲ ਹੀ ਦੱਸ ਦਈਏ ਕਿ ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਪਹਿਲਗਾਮ ‘ਚ ਹੋਏ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਇਹ ਚੌਥਾ ਮੁਕਾਬਲਾ ਹੈ।

