ਭਾਰਤ ਅਤੇ ਪਾਕਿਸਤਾਨ ਵਿਚਕਾਰ ਸਿੰਧੂ ਜਲ ਸੰਧੀ ਦੇ ਮਾਮਲੇ ਦੇ ਚੱਲਦਿਆਂ ਅੱਜ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਗ੍ਰਹਿ ਵਿਖੇ ਮੀਟਿੰਗ ਰੱਖੀ ਗਈ ਹੈ। ਜਿਸ ਦੌਰਾਨ ਕਈ ਸੀਨੀਅਰ ਕੇਂਦਰੀ ਮੰਤਰੀ ਸ਼ਾਮਲ ਹੋਣਗੇ। ਦੱਸ ਦਈਏ ਕਿ ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਹਮਲੇ ਤੋਂ ਬਾਅਦ ਭਾਰਤ ਸਰਕਾਰ ਨੇ ਪਾਕਿਸਤਾਨ ਨਾਲ ਹੋਏ ਸਿੰਧੂ ਜਲ ਸਮਝੌਤੇ ‘ਤੇ ਤੁਰੰਤ ਲਗਾਈ ਰੋਕ ਲਗਾ ਦਿੱਤੀ ਸੀ। ਇਹ ਸਿੰਧੂ ਜਲ ਸੰਧੀ ਭਾਰਤ ਅਤੇ ਪਾਕਿਸਤਾਨ ਵਿਚਕਾਰ 1960 ‘ਚ ਹੋਈ ਸੀ।

