ਅੱਜ ਸਵੇਰੇ ਕਰੀਬ 5.30 ਵਜੇ ਜਲੰਧਰ ਦਿਹਾਤੀ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਗੋਲੀਬਾਰੀ ਹੋਈ। ਜਾਣਕਾਰੀ ਅਨੁਸਾਰ ਜਦੋਂ ਪੁਲਿਸ ਨੇ ਲਗਾਏ ਨਾਕੇ ਦੌਰਾਨ ਅੰਮ੍ਰਿਤਸਰ ਵੱਲੋਂ ਆ ਰਹੇ ਮੋਟਰਸਾਈਕਲ ਸਵਾਰਾਂ ਨੂੰ ਰੁੱਕਣ ਦਾ ਇਸ਼ਾਰਾ ਕੀਤਾ ਤਾਂ ਬਾਈਕ ਸਵਾਰਾਂ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਦੀ ਜਵਾਬੀ ਕਾਰਵਾਈ ਦੌਰਾਨ ਜਦ CIA ਸਟਾਫ ਦੀ ਟੀਮ ਨੇ ਗੋਲੀਬਾਰੀ ਕੀਤੀ ਤਾਂ ਮੁਕਾਬਲੇ ‘ਚ ਦੋਸ਼ੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਇਸ ਉਪਰੰਤ ਪੁਲਿਸ ਨੇ ਬਦਮਾਸ਼ ਨੂੰ ਉਸ ਦੇ ਹਥਿਆਰਾਂ ਸਮੇਤ ਕਾਬੂ ਕਰ ਲਿਆ। ਦੱਸ ਦਈਏ ਕਿ ਮੁਲਜ਼ਮ ਦੀ ਪਛਾਣ ਸਾਜਨ ਵਜੋਂ ਹੋਈ ਹੈ ਜੋ ਕਿ ਇਸਲਾਮਾਬਾਦ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਨਾਲ ਹੀ ਦੱਸ ਦਈਏ ਕਿ ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ ਵੀ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ਬਾਰੇ ਜਾਂਚ ਕਰਨ ਤੋਂ ਬਾਅਦ ਪਤਾ ਲੱਗਾ ਹੈ ਕਿ ਇਹਨਾਂ ਦੋਸ਼ੀਆਂ ਵਿਰੁੱਧ ਪਹਿਲਾਂ ਵੀ 20 ਮਾਮਲੇ ਦਰਜ ਸਨ।
ਜਲੰਧਰ ਵਿਖੇ ਚੜ੍ਹਦੀ ਸਵੇਰ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਹੋਈ ਗੋਲੀਬਾਰੀ

Leave a Comment Leave a Comment
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
