ਜਾਣਕਾਰੀ ਅਨੁਸਾਰ ਰੋਪੜ ਦੇ ਗੁਰਦੁਆਰਾ ਹੈੱਡ ਦਰਬਾਰ ਸਾਹਿਬ ਵਿਖੇ ਧਾਰਮਿਕ ਸਮਾਗਮ ਦੌਰਾਨ AC ਫਟਣ ਨਾਲ ਵੱਡਾ ਧਮਾਕਾ ਹੋਇਆ ਹੈ। ਜਿਸ ਦੌਰਾਨ ਇੱਕ ਮਹਿਲਾ ਦੀ ਮੌਤ ਹੋ ਗਈ ਹੈ ਅਤੇ ਕਰੀਬ 10 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਦੱਸ ਦਈਏ ਕਿ ਮ੍ਰਿਤਕ ਮਹਿਲਾ ਦੀ ਪਛਾਣ ਕਸ਼ਮੀਰ ਕੌਰ ਵਾਸੀ ਹਰਗੋਬਿੰਦ ਨਗਰ ਰੋਪੜ ਵਜੋਂ ਹੋਈ ਹੈ। ਦੱਸ ਦਈਏ ਕਿ ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਸੱਚਖੰਡ ਵਾਸੀ ਬਾਬਾ ਖੁਸ਼ਹਾਲ ਸਿੰਘ ਜੀ ਦਾ ਭੋਗ ਪੈ ਰਿਹਾ ਸੀ।

