ਬੈਂਗਲੁਰੂ ਦੇ ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਹੋਈ ਭਿਆਨਕ ਭਗਦੜ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਇਸ ਘਟਨਾ ਦੌਰਾਨ 11 ਲੋਕਾਂ ਦੀ ਮੌਤ ਹੋ ਗਈ ਸੀ ਜਦ ਕਿ ਕਈ ਹੋਰ ਲੋਕ ਗੰਭੀਰ ਜ਼ਖ਼ਮੀ ਹੋਏ ਸਨ।
ਪੁਲਿਸ ਨੇ ਜਾਂਚ ਦੌਰਾਨ ਕਾਰਵਾਈ ਕਰਦਿਆਂ RCB (ਰਾਇਲ ਚੈਲੈਂਜਰਜ਼ ਬੈਂਗਲੁਰੂ) ਦੇ ਮਾਰਕੀਟਿੰਗ ਹੈਡ ਸਮੇਤ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਭਗਦੜ ਇੱਕ ਪ੍ਰੋਗਰਾਮ ਦੌਰਾਨ ਟਿਕਟ ਵੰਡਣ ਸਮੇਂ ਹੋਈ ਸੀ, ਜਿੱਥੇ ਭਾਰੀ ਭੀੜ ਇਕੱਠੀ ਹੋ ਗਈ ਸੀ ਅਤੇ ਪ੍ਰਬੰਧਨ ਪਾਸੇੋਂ ਲਾਪਰਵਾਹੀ ਦੇ ਨਤੀਜੇ ਵਜੋਂ ਇਹ ਦਰਦਨਾਕ ਹਾਦਸਾ ਵਾਪਰਿਆ।

