ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਆ ਰਹੀ ਹਥਿਆਰਾਂ ਦੀ ਤਸਕਰੀ ਰੋਕਣ ਵਿੱਚ ਇੱਕ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ ਜਿਸਦੇ ਤਹਿਤ ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਦੀ ਟੀਮ ਨੇ ਸੁਖਚੈਨ ਸਿੰਘ ਅਤੇ ਜੁਗਰਾਜ ਸਿੰਘ ਨਾਮਕ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ ਪਾਕਿਸਤਾਨ-ਆਧਾਰਿਤ ਤਸਕਰ ਨੂਰ ਨਾਲ ਮਿਲ ਕੇ ਤਸਕਰੀ ਦੇ ਕਾਰੋਬਾਰ ਵਿੱਚ ਸਰਗਰਮ ਸਨ। ਮਿਲੀ ਸੂਚਨਾ ਅਨੁਸਾਰ ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਤੋਂ ਅੱਠ ਗੈਰ-ਕਾਨੂੰਨੀ ਹਥਿਆਰ ਵੀ ਬਰਾਮਦ ਕੀਤੇ ਹਨ, ਜਿਸ ਵਿੱਚ 3 ਗਲੌਕ 9 ਐਮ.ਐਮ. ਪਿਸਤੌਲ, 4 ਪੀ.ਐਕਸ. 5 ਪਿਸਤੌਲ, 1 .30 ਬੋਰ ਪਿਸਤੌਲ ਸ਼ਾਮਲ ਹਨ। ਨਾਲ ਹੀ ਦੱਸ ਦਈਏ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਇਹਨਾਂ ਦੋਸ਼ੀਆਂ ਵਿਰੁੱਧ ਐਫ਼.ਆਈ.ਆਰ. ਦਰਜ ਕਰ ਲਈ ਗਈ ਹੈ।
ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਦੀ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਰੋਕਣ ਵਿੱਚ ਵੱਡੀ ਸਫ਼ਲਤਾ

Leave a Comment Leave a Comment
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
