ਮੇਘਾਲਿਆ ਵਿੱਚ ਹਨੀਮੂਨ ਦੌਰਾਨ ਇੰਦੌਰ ਦੇ ਨਿਵਾਸੀ ਰਾਜਾ ਰਘੂਵੰਸ਼ੀ ਦੀ ਹੋਈ ਹੱਤਿਆ ਦੇ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਪੁਲਿਸ ਦੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਕਤਲ ਉਸ ਦੀ ਆਪਣੀ ਪਤਨੀ ਸੋਨਮ ਰਘੂਵੰਸ਼ੀ ਵੱਲੋਂ ਕਰਵਾਇਆ ਗਿਆ ਸੀ। ਮੇਘਾਲਿਆ ਦੇ ਡੀ.ਜੀ.ਪੀ. ਆਈ ਨੋਂਗਰਾਂਗ ਨੇ ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਸੋਨਮ ਨੇ ਕਤਲ ਦੀ ਯੋਜਨਾ ਬਣਾਈ ਅਤੇ ਉੱਤਰ ਪ੍ਰਦੇਸ਼ ਤੋਂ ਕਿਰਾਏ ਦੇ ਕਾਤਲਾਂ ਤੋਂ ਆਪਣੇ ਪਤੀ ਦੀ ਹੱਤਿਆ ਕਰਵਾਈ ਹੈ।
ਦੱਸ ਦਈਏ ਕਿ ਪਤਨੀ ਸੋਨਮ ਨੇ ਨੰਦਗੰਜ, ਉੱਤਰ ਪ੍ਰਦੇਸ਼ ਵਿਖੇ ਆਤਮ ਸਮਰਪਣ ਕੀਤਾ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਨਾਲ ਹੀ ਤਿੰਨ ਹੋਰ ਹਮਲਾਵਰਾਂ ਨੂੰ ਇੰਦੌਰ ਅਤੇ ਉੱਤਰ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇੱਕ ਹੋਰ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ।

