ਜਾਣਕਾਰੀ ਅਨੁਸਾਰ ਮੌਸਮ ਵਿਭਾਗ ਵੱਲੋਂ ਰਾਜ ਦੇ ਕਈ ਹਿੱਸਿਆਂ ਵਿੱਚ ਹੀਟਵੇਵ ਲਈ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਵਧਣ ਦੀ ਸੰਭਾਵਨਾ ਵੀ ਜਤਾਈ ਗਈ ਹੈ। ਮੌਸਮ ਵਿਭਾਗ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ 1.2 ਡਿਗਰੀ ਸੈਲਸੀਅਸ ਵਧਿਆ, ਜੋ ਕਿ ਆਮ ਨਾਲੋਂ 3.8 ਡਿਗਰੀ ਸੈਲਸੀਅਸ ਉੱਚਾ ਦਰਜ ਕੀਤਾ ਗਿਆ।
ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਲੁਧਿਆਣਾ ਦੇ ਸਮਰਾਲਾ ਵਿਖੇ 46.1°C ਰਿਕਾਰਡ ਕੀਤਾ ਗਿਆ। ਹੋਰ ਸ਼ਹਿਰਾਂ ਦੀ ਗੱਲ ਕਰੀਏ ਤਾਂ ਚੰਡੀਗੜ੍ਹ ‘ਚ 43.8°C, ਬਠਿੰਡਾ ‘ਚ 44.6°C, ਅੰਮ੍ਰਿਤਸਰ ‘ਚ 44.2°C, ਲੁਧਿਆਣਾ ‘ਚ 43.9°C, ਤਾਪਮਾਨ ਪਾਇਆ ਗਿਆ ਹੈ।
ਮੌਸਮ ਵਿਭਾਗ ਨੇ ਦੱਸਿਆ ਕਿ 14 ਜੂਨ ਤੋਂ ਰਾਜ ਵਿੱਚ ਤੇਜ਼ ਹਵਾਵਾਂ (40-50 ਕਿ.ਮੀ. ਪ੍ਰਤੀ ਘੰਟਾ) ਅਤੇ ਗਰਜ ਵਾਲੀ ਘਟਾ ਆਉਣ ਦੀ ਸੰਭਾਵਨਾ ਹੈ, ਜਿਸ ਨਾਲ ਗਰਮੀ ਤੋਂ ਕੁਝ ਹੱਦ ਤੱਕ ਰਾਹਤ ਮਿਲ ਸਕਦੀ ਹੈ। ਹਾਲਾਂਕਿ, 13 ਜੂਨ ਤੱਕ ਹੀਟਵੇਵ ਜਾਰੀ ਰਹੇਗੀ।

