ਜਾਣਕਾਰੀ ਅਨੁਸਾਰ ਅੱਜ ਸੂਬੇ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਨੂੰ ਸ਼ਰਧਾਂਜਲੀ ਦੇਣ ਲਈ ਰਾਜਕੋਟ ਦੇ ਬਾਜ਼ਾਰ ਬੰਦ ਕੀਤੇ ਗਏ ਹਨ। ਦੱਸ ਦਈਏ ਕਿ ਉਹਨਾਂ ਦੀ ਅਹਿਮਦਾਬਾਦ ਹਵਾਈ ਹਾਦਸੇ ‘ਚ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਵਿਜੇ ਰੁਪਾਨੀ 1990 ਦੇ ਦਹਾਕੇ ‘ਚ ਰਾਜਕੋਟ ਦੇ ਮੇਅਰ ਰਹੇ ਸਨ ਅਤੇ ਰਾਜਕੋਟ ਪੱਛਮੀ ਹਲਕੇ ਤੋਂ ਕਈ ਵਾਰ ਵਿਧਾਇਕ ਚੁਣੇ ਗਏ ਸਨ।

