ਕਾਬੂ ਦੋਵੇਂ ਦੋਸ਼ੀਆਂ ਨੂੰ ਅਦਾਲਤ ਨੇ ਭੇਜਿਆ 14 ਦਿਨਾਂ ਦੇ ਜੁਡੀਸ਼ਲ ਰਿਮਾਂਡ ‘ਤੇ
ਬਠਿੰਡਾ ਕਮਲ ਕੌਰ ਭਾਬੀ ਕਤਲਕਾਂਡ ਦੇ ਦੋਸ਼ੀ ਭਾਈ ਅਮ੍ਰਿਤਪਾਲ ਸਿੰਘ ਮਹਿਰੋਂ ਦੇ ਸਾਥੀਆਂ ਨੂੰ ਬੀਤੇ ਦਿਨੀਂ ਕਾਬੂ ਕੀਤਾ ਗਿਆ ਸੀ। ਜਿਹਨਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ ਅਤੇ ਅਦਾਲਤ ਵੱਲੋਂ ਉਹਨਾਂ ਨੂੰ14 ਦਿਨਾਂ ਦੇ ਜੁਡੀਸ਼ਲ ਰਿਮਾਂਡ ‘ਤੇ ਭੇਜਿਆ ਗਿਆ ਹੈ। ਨਾਲ ਹੀ ਦੱਸ ਦਈਏ ਕਿ ਇਸ ਕਤਲ ਦਾ ਮਾਸਟਰਮਾਈਂਡ ਭਾਈ ਅਮ੍ਰਿਤਪਾਲ ਸਿੰਘ ਮਹਿਰੋਂ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।

