ਪਟਿਆਲਾ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ 5 ਗੁਰਗਿਆਂ ਨੂੰ 7 ਨਜਾਇਜ਼ ਹਥਿਆਰਾਂ ਸਮੇਤ ਕੁੱਝ ਦੂਜੇ ਸ਼ਰਾਰਤੀ ਅਨਾਸਰਾਂ ਨੂੰ ਵੀ ਕਾਬੂ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਇਹਨਾਂ ਦੋਸ਼ੀਆਂ ਕੋਲੋਂ 3 ਪਿਸਤੌਲ 30 ਬੋਰ, 3 ਪਿਸਤੌਲ 32 ਬੋਰ, 1 ਦੇਸੀ ਕੱਟਾ, 10 ਮੈਗਜ਼ੀਨ ਅਤੇ 10 ਜਿੰਦੇ ਕਾਰਤੂਸ ਬਰਾਮਦ ਕੀਤੇ ਗਏ ਹਨ।

ਪੁਲਿਸ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮੁਲਜ਼ਮ ਵੱਡੀ ਆਤੰਕੀ ਘਟਨਾ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਸਨ ਪਰ ਪੁਲਿਸ ਨੇ ਤੁਰੰਤ ਕਾਰਵਾਈ ਕਰਕੇ ਉਨ੍ਹਾਂ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਹੈ।

