ਜਾਣਕਾਰੀ ਅਨੁਸਾਰ ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਦੇ ਘਰ ‘ਮੰਨਤ’ ਵਿੱਚ ਚੱਲ ਰਹੀ ਮੁਰੰਮਤ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਬ੍ਰਿਹਨਮੁੰਬਈ ਨਗਰ ਨਿਗਮ (BMC) ਨੂੰ ਇੱਕ ਸ਼ਿਕਾਇਤ ਮਿਲੀ ਹੈ ਕਿ ਮੁਰੰਮਤ ਦੌਰਾਨ ਤੱਟਵਰਤੀ ਖੇਤਰ ਦੇ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਜੰਗਲਾਤ ਵਿਭਾਗ ਅਤੇ ਬਿਲਡਿੰਗ ਮੈਨੇਜਮੈਂਟ ਸੇਲ (BMS)ਦੇ ਅਧਿਕਾਰੀਆਂ ਦੀ ਇੱਕ ਟੀਮ ਨੇ ‘ਮੰਨਤ’ ਦਾ ਨਿਰੀਖਣ ਕੀਤਾ ਹੈ। ਦੋਹਾਂ ਵਿਭਾਗਾਂ ਨੂੰ ਇਨ੍ਹਾਂ ਨਿਯਮ ਤੋੜਾਂ ਸਬੰਧੀ ਲਿਖਤੀ ਸ਼ਿਕਾਇਤਾਂ ਮਿਲੀਆਂ ਸਨ। ਅਧਿਕਾਰੀਆਂ ਨੇ ਦੱਸਿਆ ਕਿ ਘਰ ਦੀ ਜਾਂਚ ਕੀਤੀ ਗਈ ਹੈ ਅਤੇ ਇੱਕ ਵਿਸਥਾਰਤ ਰਿਪੋਰਟ ਤਿਆਰ ਕਰਕੇ ਜਲਦੀ ਜਮ੍ਹਾਂ ਕਰਵਾਈ ਜਾਵੇਗੀ, ਜਿਸ ਦੇ ਆਧਾਰ ’ਤੇ ਅਗਲੇ ਕਦਮ ਚੁੱਕੇ ਜਾਣਗੇ।
ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਦੀਆਂ ਵਧੀਆਂ ਮੁਸ਼ਕਿਲਾਂ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
