ਪੰਜਾਬ ਐਂਡ ਸਿੰਧ ਬੈਂਕ ਦੀ ਮੂਧਲ ਬ੍ਰਾਂਚ ਦੇ ਮੈਨੇਜਰ ਵੱਲੋਂ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੂੰ ਠੱਗਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਬੈਂਕ ਮੈਨੇਜਰ ਨੇ ਕਿਸਾਨਾਂ ਦੀਆਂ ਜ਼ਮੀਨਾਂ ਗਹਿਣ ਰੱਖ ਕੇ ਲਗਭਗ 5 ਕਰੋੜ ਰੁਪਏ ਦੀ ਠੱਗੀ ਕੀਤੀ ਅਤੇ ਫਰਾਰ ਹੋ ਗਿਆ। ਇਸ ਘਟਨਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਆਹਤ ਕਿਸਾਨਾਂ ਨੇ ਬੈਂਕ ਖਿਲਾਫ਼ ਰੋਸ ਧਰਨਾ ਦਿੱਤਾ। ਕਿਸਾਨਾਂ ਨੇ ਮੰਗ ਕੀਤੀ ਕਿ ਜਿੰਨਾਂ ਦੀ ਧਨ ਰਾਸ਼ੀ ਮੈਨੇਜਰ ਵੱਲੋਂ ਹੜਪ ਕੀਤੀ ਗਈ ਹੈ, ਉਹ ਉਨ੍ਹਾਂ ਨੂੰ ਤੁਰੰਤ ਵਾਪਸ ਦਿਵਾਈ ਜਾਵੇ ਅਤੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ, ਅੰਮ੍ਰਿਤਸਰ ਜ਼ੋਨ ਦੇ ਬੈਂਕ ਮੈਨੇਜਰ ਨੇ ਮੌਕੇ ‘ਤੇ ਪਹੁੰਚ ਕੇ ਏ.ਸੀ.ਪੀ. ਪੂਰਬੀ ਅਤੇ ਕਿਸਾਨ ਆਗੂਆਂ ਨਾਲ ਮੁਲਾਕਾਤ ਕੀਤੀ। ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ਅਤੇ ਬੈਂਕ ਵੱਲੋਂ ਅੱਗੇ ਦੀ ਕਾਰਵਾਈ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

