ਜਾਣਕਾਰੀ ਅਨੁਸਾਰ ਬਲਾਕ ਨਡਾਲਾ ਦੇ ਪਿੰਡ ਤਲਵੰਡੀ ਪੁਰਦਲ ਦੇ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਦਈਏ ਕਿ ਮ੍ਰਿਤਕ ਨੌਜਵਾਨ ਰਣਜੀਤ ਸਿੰਘ ਪੁੱਤਰ ਸਤਨਾਮ ਸਿੰਘ 8 ਮਹੀਨੇ ਪਹਿਲਾਂ ਵਿਦੇਸ਼ ਗਿਆ ਸੀ, ਜਿੱਥੇ ਉਸ ਨੂੰ ਕੈਂਸਰ ਦੀ ਬਿਮਾਰੀ ਨੇ ਘੇਰ ਲਿਆ, ਅਤੇ ਹਸਪਤਾਲ ’ਚ ਚੱਲ ਰਹੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

