ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਜਿਨ੍ਹਾਂ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਡਰੱਗ ਮਨੀ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਸੀ, ਨੂੰ ਅੱਜ ਮੋਹਾਲੀ ਦੀ ਇੱਕ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਬੁੱਧਵਾਰ ਰਾਤ ਨੂੰ, ਮਜੀਠੀਆ ਦੇ ਵਕੀਲਾਂ ਨੇ ਅਦਾਲਤ ਤੋਂ ਇਜਾਜ਼ਤ ਮਿਲਣ ਤੋਂ ਬਾਅਦ ਇੱਕ ਘੰਟੇ ਲਈ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ। ਵਕੀਲਾਂ ਨੇ ਕਿਹਾ ਕਿ ਜਿਸ ਰਿਪੋਰਟ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਸੀ, ਉਸ ਨੂੰ ਸੁਪਰੀਮ ਕੋਰਟ ਪਹਿਲਾਂ ਹੀ ਰੱਦ ਕਰ ਚੁੱਕੀ ਹੈ।

