ਜਾਣਕਾਰੀ ਮੁਤਾਬਕ ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਹਿਮਾਚਲ ਪ੍ਰਦੇਸ਼ ਲਈ ਰਵਾਨਾ ਹੋ ਗਈ ਹੈ। ਮਿਲੀ ਸੂਚਨਾ ਅਨੁਸਾਰ ਵਿਜੀਲੈਂਸ ਵੱਲੋਂ ਮਜੀਠੀਆ ਨੂੰ ਪੰਜਾਬ ਅਤੇ ਹਿਮਾਚਲ ਦੇ ਕਈ ਥਾਵਾਂ ‘ਤੇ ਜਾਂਚ ਲਈ ਲਿਜਾਇਆ ਜਾਵੇਗਾ। ਇਸ ਕਾਰਵਾਈ ਲਈ ਵਿਜੀਲੈਂਸ ਦੀ ਟੀਮ ਕਈ ਵਾਹਨਾਂ ਦੇ ਕਾਫਲੇ ਦੇ ਰੂਪ ਵਿੱਚ ਨਿਕਲੀ ਹੈ। ਜਾਣਕਾਰੀ ਅਨੁਸਾਰ, ਇਸ ਮਾਮਲੇ ‘ਚ ਪਹਿਲਾਂ ਹੀ ਪੰਜਾਬ ਦੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਅਤੇ ਸਾਬਕਾ ਪੀ.ਏ. ਤਲਬੀਰ ਸਿੰਘ ਗਿੱਲ ਵੱਲੋਂ ਵਿਜੀਲੈਂਸ ਕੋਲ ਆਪਣੇ ਬਿਆਨ ਦਰਜ ਕਰਵਾਏ ਜਾ ਚੁੱਕੇ ਹਨ।

