ਸੀਲਮਪੁਰ ਦੇ ਚੌਹਾਨ ਬਾਂਗਰ ਇਲਾਕੇ ਵਿੱਚ ਅੱਜ ਸਵੇਰੇ ਇੱਕ ਚਾਰ ਮੰਜ਼ਿਲਾ ਇਮਾਰਤ ਵਿੱਚ ਅਚਾਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਸਵੇਰੇ 2:32 ਵਜੇ ਦੀ ਹੈ, ਜਦੋਂ ਦਿੱਲੀ ਫਾਇਰ ਸਰਵਿਸਿਜ਼ ਨੂੰ ਅੱਗ ਬਾਰੇ ਸੂਚਨਾ ਮਿਲੀ। ਤੁਰੰਤ ਕਾਰਵਾਈ ਕਰਦਿਆਂ ਵਿਭਾਗ ਵੱਲੋਂ 7 ਫਾਇਰ ਟੈਂਡਰ ਮੌਕੇ ‘ਤੇ ਭੇਜੇ ਗਏ। ਦੱਸਿਆ ਜਾ ਰਿਹਾ ਹੈ ਕਿ ਇਮਾਰਤ ਦੀ ਜ਼ਮੀਨੀ ਮੰਜ਼ਿਲ ਤੇ ਜੀਨਸ ਦਾ ਸ਼ੋਅਰੂਮ ਸੀ, ਜਦਕਿ ਬਾਕੀ ਤਿੰਨ ਮੰਜ਼ਿਲਾਂ ‘ਤੇ ਲੋਕ ਰਹਿੰਦੇ ਸਨ। ਹਾਲਾਂਕਿ, ਕਿਸੇ ਵੀ ਜਾਨੀ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ ਹੈ। ਅੱਗ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਦਿੱਲੀ ਦੇ ਸੀਲਮਪੁਰ ਇਲਾਕੇ ‘ਚ ਚਾਰ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
