ਮੁਹਾਲੀ ਅਦਾਲਤ ਵਿੱਚ ਅੱਜ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਮੌਕੇ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਇਕਜੁੱਟਤਾ ਦਿਖਾਉਣ ਲਈ ਇਕੱਠ ਕੀਤਾ ਗਿਆ ਸੀ ਪਰ ਪੁਲਿਸ ਵੱਲੋਂ ਉਨ੍ਹਾਂ ਨੂੰ ਰਸਤੇ ‘ਚ ਹੀ ਰੋਕ ਲਿਆ ਗਿਆ। ਬਰਨਾਲਾ ਦੇ ਅਕਾਲੀ ਵਰਕਰਾਂ ਨੂੰ ਬਡਬਰ ਟੋਲ ਪਲਾਜ਼ਾ ‘ਤੇ ਘੇਰਿਆ ਗਿਆ, ਜਿੱਥੇ ਉਨ੍ਹਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

ਇਸ ਦੌਰਾਨ ਟਾਂਡਾ ਹਲਕੇ ਦੇ ਆਗੂ ਅਰਵਿੰਦਰ ਸਿੰਘ ਰਸੂਲਪੁਰ ਅਤੇ ਲਖਵਿੰਦਰ ਸਿੰਘ ਲੱਖੀ ਨੂੰ ਨਜ਼ਰਬੰਦ ਕੀਤਾ ਗਿਆ ਹੈ। ਇਸ ਦੇ ਚੱਲਦਿਆਂ ਅਕਾਲੀ ਆਗੂਆਂ ਨੇ ਆਮ ਆਦਮੀ ਪਾਰਟੀ ਸਰਕਾਰ ‘ਤੇ ਲੋਕਤੰਤਰ ਦਾ ਗਲਾ ਘੋਟਣ ਦੇ ਆਰੋਪ ਲਾਏ ਹਨ।

