ਪੰਜਾਬੀ ਸੰਗੀਤ ਜਗਤ ‘ਚ ਮਸ਼ਹੂਰ ਗਾਇਕ ਹਿੰਮਤ ਸੰਧੂ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਗਾਇਕ ਹਿੰਮਤ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਈਆਂ ਹਨ। ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਪ੍ਰਸ਼ੰਸਕ ਗਾਇਕ ਨੂੰ ਲਗਾਤਾਰ ਵਧਾਈਆਂ ਦੇ ਰਹੇ ਹਨ।
ਹਿੰਮਤ ਸੰਧੂ ਦਾ ਵਿਆਹ ਪੰਜਾਬੀ ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਹੋਇਆ ਹੈ। ਬੀਤੇ ਦਿਨ ਗਾਇਕ ਨੂੰ ਹਿੰਮਤ ਸੰਧੂ ਨੂੰ ਸ਼ਗਨ ਪਿਆ, ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀਆਂ ਹਨ, ਜਿਸ ਵਿੱਚ ਉਹ ਆਪਣੇ ਪਰਿਵਾਰ ਨਾਲ ਨਜ਼ਰ ਆ ਰਹੇ ਸਨ।