ਅਕਾਲ ਤਖ਼ਤ ਦੇ ਪੰਜ ਸਿੰਘ ਸਹਿਬਾਨਾਂ ਵੱਲੋਂ ਸਜ਼ਾ ਸੁਣਾਉਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਅਤੇ ਸੁਖਦੇਵ ਢੀਂਡਸਾ
ਸ਼੍ਰੀ ਦਰਬਾਰ ਸਾਹਿਬ ਜੀ ਦੇ ਬਾਹਰ ਸੇਵਾ ਨਿਭਾਉਂਦੇ ਹੋਏ।
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਾਂ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਧਾਰਮਿਕ ਤਪੱਸਿਆ ਅਤੇ ਸੇਵਾ ਕਰਦੇ ਹੋਏ ਵ੍ਹੀਲਚੇਅਰ ‘ਤੇ ਬੈਠੇ ਦੇਖਿਆ ਗਿਆ ਹੈ। ਸਜ਼ਾ ਸੁਣਾਉਂਦੇ ਸਮੇਂ ਉਹ ਘੰਟਾ ਘਰ ਕੋਲ ਇੱਕ ਵ੍ਹੀਲਚੇਅਰ ‘ਤੇ ਬੈਠਾ ਦੇਖਿਆ ਗਿਆ ਸੀ।
ਇਸ ਤੋਂ ਪਹਿਲਾਂ 2 ਦਸੰਬਰ ਦਿਨ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਸਮੇਤ ਕਈ ਅਕਾਲੀ ਆਗੂਆਂ ਨੂੰ ਧਾਰਮਿਕ ਸਜ਼ਾਵਾਂ ਦੇਣ ਦਾ ਐਲਾਨ ਕੀਤਾ ਸੀ।
ਅਕਾਲ ਤਖ਼ਤ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ 2007 ਤੋਂ 2017 ਤੱਕ ਦੇ ਕਾਰਜਕਾਲ ਦੌਰਾਨ ਧਾਰਮਿਕ ਦੁਰਵਿਵਹਾਰ ਲਈ ਤਨਖਾਈਆਂ ਕਰਾਰ ਦਿੱਤੇ ਜਾਣ ਤੋਂ ਤਿੰਨ ਮਹੀਨੇ ਬਾਅਦ ਵਰਕਿੰਗ ਕਮੇਟੀ ਨੂੰ ਸੁਖਬੀਰ ਸਿੰਘ ਬਾਦਲ ਦਾ ਪਾਰਟੀ ਪ੍ਰਧਾਨ ਵਜੋਂ ਅਸਤੀਫ਼ਾ ਪ੍ਰਵਾਨ ਕਰਕੇ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤਾ ਹੈ।
ਅਕਾਲ ਤਖ਼ਤ ਦੇ ਪੰਜ ਸਿੰਘ ਸਹਿਬਾਨਾਂ ਵੱਲੋਂ ਸਜ਼ਾ ਸੁਣਾਉਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਅਤੇ ਸੁਖਦੇਵ ਢੀਂਡਸਾਸ਼੍ਰੀ ਦਰਬਾਰ ਸਾਹਿਬ ਜੀ ਦੇ ਬਾਹਰ ਸੇਵਾ ਨਿਭਾਉਂਦੇ ਹੋਏ।
Leave a Comment
Leave a Comment