ਕੰਸਰਟ ਪ੍ਰਬੰਧਕਾਂ ਲਈ ਪ੍ਰਸ਼ਾਸਨ ਵੱਲੋਂ ਨੋਟਿਸ ਜਾਰੀ ਮਾਮਲੇ ਦੀ ਸੁਣਵਾਈ 9 ਜਨਵਰੀ ਨੂੰ
ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਅੱਜ ਕੱਲ੍ਹ ਆਪਣੇ ‘ਦਿਲ-ਲੁਮੀਨਾਤੀ’ ਟੂਰ ਨੂੰ ਲੈ ਕੇ ਸੁਰਖੀਆਂ ਵਿੱਚ ਹਨ ਪਰ ਚੰਡੀਗੜ੍ਹ ‘ਚ ਹੋਏ ਉਨ੍ਹਾਂ ਦੇ ਸ਼ੋਅਜ਼ ਨੂੰ ਲੈ ਕੇ ਹਰ ਰੋਜ਼ ਇੱਕ ਨਵਾਂ ਵਿਵਾਦ ਸਾਹਮਣੇ ਆ ਰਿਹਾ ਹੈ। ਬੇਸ਼ੱਕ ਦਿਲਜੀਤ ਦੋਸਾਂਝ ਨੇ ਇਸ ਕੰਸਰਟ ਵਿੱਚ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੋਵੇ ਪਰ ਉਹ ਆਪਣੇ ਵਿਰੋਧੀਆਂ ਅਤੇ ਪ੍ਰਸ਼ਾਸਨ ਨੂੰ ਸੰਤੁਸ਼ਟ ਕਰਨ ਵਿੱਚ ਅਸਫ਼ਲ ਰਹੇ।
ਦਿਲਜੀਤ ਦੋਸਾਂਝ ਦੇ ਚੰਡੀਗੜ੍ਹ ਕੰਸਰਟ ਨੂੰ ਲੈ ਕੇ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਜੋਂ ਪ੍ਰਬੰਧਕਾਂ ਨੂੰ ਪ੍ਰਸ਼ਾਸਨ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਦੱਸਿਆ ਗਿਆ ਹੈ ਕਿ ਇਸ ਮਾਮਲੇ ਦੀ ਸੁਣਵਾਈ 9 ਜਨਵਰੀ ਨੂੰ ਕੀਤੀ ਜਾਵੇਗੀ।
ਦਿਲਜੀਤ ਦੋਸਾਂਝ ਦਾ ਚੰਡੀਗੜ੍ਹ ਕੰਸਰਟ ਲਗਾਤਾਰ ਵਿਵਾਦਾਂ ਵਿੱਚ
Leave a Comment
Leave a Comment