ਭਾਰਤ ਦੇ ਕੁੱਝ ਰਾਜਾਂ ਜਿਵੇਂ ਜੰਮੂ-ਕਸ਼ਮੀਰ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ’ਚ ਬਰਫ਼ਬਾਰੀ ਹੋ ਰਹੀ ਹੈ। ਮੌਸਮ ਵਿਭਾਗ ਅਨੁਸਾਰ ਲਾਹੌਲ ਅਤੇ ਸਪਿਤੀ ਦਾ ਕੁਕੁਮਸੇਰੀ ਸਭ ਤੋਂ ਠੰਢਾ ਰਿਹਾ ਹੈ। ਇਸ ਖੇਤਰ ਵਿੱਚ ਰਾਤ ਦੇ ਤਾਪਮਾਨ ‘ਚ ਮਾਈਨਸ 6.9 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਹਿਮਾਚਲ ’ਚ ਬਰਫਬਾਰੀ ਤੋਂ ਬਾਅਦ ਤਿੰਨ ਰਾਸ਼ਟਰੀ ਰਾਜਮਾਰਗਾਂ ਸਮੇਤ 223 ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ। ਜਿਸ ਕਾਰਨ ਉੱਥੇ ਪਹੁੰਚੇ ਯਾਤਰੀ ਵੀ ਫਸ ਗਏ ਹਨ ਅਤੇ ਸੜਕਾਂ ’ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ।