ਤਰਨ ਤਾਰਨ ਦੇ ਪਿੰਡ ਧੁੰਨ ਢਾਏ ਵਾਲਾ ‘ਚ ਤਿੰਨ ਗੈਂਗਸਟਰਾਂ ਤੇ ਪੁਲਿਸ ਵਿਚਕਾਰ ਹੋਏ ਮੁਕਾਬਲੇ ਦੌਰਾਨ ਗੋਲੀ ਲੱਗਣ ਕਾਰਨ ਦੋ ਗੈਂਗਸਟਰ ਜਖ਼ਮੀ ਹੋ ਗਏ। ਮੌਕੇ ’ਤੇ ਪੁਲਿਸ ਪਾਰਟੀ ਸਮੇਤ ਪੁੱਜੀ। ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਇਸ ਇਲਾਕੇ ਦੇ ਇੱਕ ਡਾਕਟਰ ਕੋਲੋਂ ਇਹਨਾਂ ਗੈਂਗਸਟਰਾਂ ਵੱਲੋਂ ਇਕ ਕਰੋੜ ਦੀ ਫਿਰੋਤੀ ਦੀ ਮੰਗ ਕੀਤੀ ਗਈ ਸੀ ਅਤੇ ਬਾਅਦ ਵਿੱਚ ਫਿਰ ਉਸੇ ਡਾਕਟਰ ਕੋਲੋਂ 50 ਲੱਖ ਫਿਰੌਤੀ ਦੀ ਮੰਗ ਕੀਤੀ ਗਈ ਸੀ। ਜਦੋਂ ਡਾਕਟਰ ਵੱਲੋਂ ਫਿਰੌਤੀ ਦੀ ਮੰਗ ਪੂਰੀ ਨਾ ਕੀਤੀ ਗਈ ਤਾਂ ਉਸਦੇ ਘਰ ਗੋਲੀਆਂ ਚਲਾਈਆਂ ਗਈਆਂ। ਇਸ ਮਾਮਲੇ ਨੂੰ ਕਾਬੂ ਕਰਨ ਲਈ ਐਸ.ਐਸ.ਪੀ. ਅਭੀਮੰਨੀਓ ਰਾਣਾ ਵਲੋਂ ਇੱਕ ਸਪੈਸ਼ਲ ਟੀਮ ਬਣਾਈ ਗਈ ਸੀ। ਜਦੋਂ ਪੁਲਿਸ ਨੂੰ ਗੈਂਗਸਟਰਾਂ ਦੇ ਪਿੰਡ ਪਹੁੰਚਣ ਦੀ ਖ਼ਬਰ ਮਿਲੀ ਤਾਂ ਪੁਲਿਸ ਮੌਕੇ ਤੇ ਉਹਨਾਂ ਨੂੰ ਗਿਰਫ਼ਤਾਰ ਕਰਨ ਲਈ ਗਈ ਤਾਂ ਗੈਂਗਸਟਰਾਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਜਿਸ ਕਾਰਨ ਪੁਲਿਸ ਵਲੋਂ ਵੀ ਗੋਲੀ ਚਲਾਈ ਗਈ ਅਤੇ ਦੋ ਗੈਂਗਸਟਰਾ ਦੇ ਪੈਰਾਂ ਵਿਚ ਗੋਲੀਆਂ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਇਹਨਾਂ ਤਿੰਨ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਗਿਆ ਹੈ।